TSK

TSK · ਮਰਕੁਸ 13:22

Treasury of Scripture Knowledge references in ਪੰਜਾਬੀ IRV.

Back to passage

¶ ‹ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।›

‹ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।›

‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›

ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।

¶ ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।

ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ।