TSK

TSK · ਮਰਕੁਸ 13:23

Treasury of Scripture Knowledge references in ਪੰਜਾਬੀ IRV.

Back to passage

ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ।

ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ।›

‹ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।›

¶ ‹ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!›

¶ ‹ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।›