TSK

TSK · ਮਰਕੁਸ 13:24

Treasury of Scripture Knowledge references in ਪੰਜਾਬੀ IRV.

Back to passage

ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।

¶ ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।

ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।

¶ ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।

¶ ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ।

ਕੀ ਇਹ ਸੱਚ ਨਹੀਂ ਕਿ ਯਹੋਵਾਹ ਦਾ ਦਿਨ ਹਨ੍ਹੇਰਾ ਹੋਵੇਗਾ, ਨਾ ਕਿ ਚਾਨਣ? ਅਤੇ ਘੁੱਪ ਹਨ੍ਹੇਰਾ, ਜਿਸ ਦੇ ਵਿੱਚ ਕੋਈ ਚਮਕ ਨਾ ਹੋਵੇਗੀ?

¶ ‹ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ› ‹ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ› ‹ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ› ‹ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ› ‹ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।›

ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।

¶ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।