TSK

TSK · ਮਰਕੁਸ 13:31

Treasury of Scripture Knowledge references in ਪੰਜਾਬੀ IRV.

Back to passage

ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ।

ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।

ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।

‹ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।›

‹ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।›

ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।

ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।