TSK

TSK · ਮਰਕੁਸ 13:8

Treasury of Scripture Knowledge references in ਪੰਜਾਬੀ IRV.

Back to passage

ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ

ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।

ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।

ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!

ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।

ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।

‹ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।›

ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।