TSK

TSK · ਮਰਕੁਸ 13:9

Treasury of Scripture Knowledge references in ਪੰਜਾਬੀ IRV.

Back to passage

‹ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।›

‹ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।›

‹ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।›

‹ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।›

‹ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।›

¶ ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।

ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।

¶ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।

‹ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।›

ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।

ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।

¶ ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ।

¶ ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।

ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।

ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।

‹ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।›

¶ ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।