TSK

TSK · ਮਰਕੁਸ 14:30

Treasury of Scripture Knowledge references in ਪੰਜਾਬੀ IRV.

Back to passage

ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।

ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ।

¶ ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।

ਤਦ ਯਿਸੂ ਨੇ ਕਿਹਾ, ‹ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।›

ਯਿਸੂ ਨੇ ਆਖਿਆ, ‹“ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”›

¶ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”