TSK

TSK · ਮਰਕੁਸ 14:33

Treasury of Scripture Knowledge references in ਪੰਜਾਬੀ IRV.

Back to passage

ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।

ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?

ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।

ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।

ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।