TSK

TSK · ਮਰਕੁਸ 14:35

Treasury of Scripture Knowledge references in ਪੰਜਾਬੀ IRV.

Back to passage

ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।

ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!

ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ‹ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।›

ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।

ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ