TSK

TSK · ਮਰਕੁਸ 14:53

Treasury of Scripture Knowledge references in ਪੰਜਾਬੀ IRV.

Back to passage

ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।

¶ ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।

¶ ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ।

¶ ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।