TSK

TSK · ਮਰਕੁਸ 14:7

Treasury of Scripture Knowledge references in ਪੰਜਾਬੀ IRV.

Back to passage

‹ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,›

ਯਿਸੂ ਨੇ ਆਖਿਆ, ‹“ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।›

¶ ‹ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।›

‹ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।›

ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।

¶ ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?