ਜ਼ਬੂਰ 22:16
TSK
ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
TSK
Treasury of Scripture Knowledge references in ਪੰਜਾਬੀ IRV.
ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।
ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।
ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l