TSK

TSK · ਮਰਕੁਸ 15:46

Treasury of Scripture Knowledge references in ਪੰਜਾਬੀ IRV.

Back to passage

ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ।

ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।

ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।

¶ ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।