TSK

TSK · ਮਰਕੁਸ 16:17

Treasury of Scripture Knowledge references in ਪੰਜਾਬੀ IRV.

Back to passage

¶ ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।

‹ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।›

ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।

ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।

ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।

ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।

ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।

¶ ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।

ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ।