TSK

TSK · ਮਰਕੁਸ 16:5

Treasury of Scripture Knowledge references in ਪੰਜਾਬੀ IRV.

Back to passage

ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।

ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ।

ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।

ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।

ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ।

¶ ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।