TSK

TSK · ਮਰਕੁਸ 2:26

Treasury of Scripture Knowledge references in ਪੰਜਾਬੀ IRV.

Back to passage

ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ

¶ ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?

¶ ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ।

ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ,

ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।

ਸ਼ਵਾ ਅਹੁਦੇਦਾਰ ਸੀ ਅਤੇ ਸਾਦੋਕ ਅਤੇ ਅਬਯਾਥਾਰ ਜਾਜਕ ਸਨ।

ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ।

ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ, ਸਾਦੋਕ ਅਤੇ ਅਬਯਾਥਾਰ ਜਾਜਕ ਸਨ,