TSK

TSK · ਮਰਕੁਸ 3:11

Treasury of Scripture Knowledge references in ਪੰਜਾਬੀ IRV.

Back to passage

ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।

ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?

ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।

ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।

ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।

ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।