TSK

TSK · ਮਰਕੁਸ 3:18

Treasury of Scripture Knowledge references in ਪੰਜਾਬੀ IRV.

Back to passage

¶ ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, ‹“ਮੇਰੇ ਪਿੱਛੇ ਹੋ ਤੁਰ”,› ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।

ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ

¶ ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, ‹“ਮੇਰੇ ਮਗਰ ਚੱਲ।”›

ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”

ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”

¶ ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।

ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।

ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।

ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ।

ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ।

¶ ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,