TSK

TSK · ਮਰਕੁਸ 3:5

Treasury of Scripture Knowledge references in ਪੰਜਾਬੀ IRV.

Back to passage

ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ।

ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ।

ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,

¶ ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!

ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।

‹ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ,› ‹ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ,› ‹ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,›

ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ‹ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?›

ਯਿਸੂ ਨੇ ਉੱਤਰ ਦਿੱਤਾ, ‹ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!›

ਯਿਸੂ ਨੇ ਉਸ ਨੂੰ ਆਖਿਆ, ‹“ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,”› ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।

¶ ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।

ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!

ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!

ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?

ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!