TSK

TSK · ਮਰਕੁਸ 4:11

Treasury of Scripture Knowledge references in ਪੰਜਾਬੀ IRV.

Back to passage

ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ‹ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।›

ਯਿਸੂ ਨੇ ਉਹ ਨੂੰ ਉੱਤਰ ਦਿੱਤਾ, ‹ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।›

¶ ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ‹ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।›

ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?

ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!

ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।

ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।

ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।