TSK

TSK · ਮਰਕੁਸ 4:12

Treasury of Scripture Knowledge references in ਪੰਜਾਬੀ IRV.

Back to passage

ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ।

ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।

ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।

ਅਤੇ ਉਸ ਨੇ ਕਿਹਾ, ‹ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ› ‹ਉਹ ਵੇਖਦੇ ਹੋਏ ਨਾ ਵੇਖਣ› ‹ਅਤੇ ਸੁਣਦੇ ਹੋਏ ਨਾ ਸਮਝਣ।›

ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।

ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।