TSK

TSK · ਮਰਕੁਸ 4:15

Treasury of Scripture Knowledge references in ਪੰਜਾਬੀ IRV.

Back to passage

¶ ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ।

¶ ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।

‹ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।›

‹ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।›

‹ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।›

ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।

ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।

ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।

ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।

¶ ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।

ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।