TSK

TSK · ਮਰਕੁਸ 4:24

Treasury of Scripture Knowledge references in ਪੰਜਾਬੀ IRV.

Back to passage

ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।

ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।

‹ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।›

‹ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।›

ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।

¶ ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।

¶ ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।