TSK

TSK · ਮਰਕੁਸ 4:31

Treasury of Scripture Knowledge references in ਪੰਜਾਬੀ IRV.

Back to passage

ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!

ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।

ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।

ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।

¶ “ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,

ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।

ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ।

ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

¶ ਯਿਸੂ ਨੇ ਉਸ ਨੂੰ ਆਖਿਆ ਕਿ ‹ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?›

ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!