TSK

TSK · ਮਰਕੁਸ 4:32

Treasury of Scripture Knowledge references in ਪੰਜਾਬੀ IRV.

Back to passage

ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।

ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।

ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।

ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ!

ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉਚਿਆਈ ਬਹੁਤ ਵੱਡੀ ਸੀ।