TSK

TSK · ਮਰਕੁਸ 4:38

Treasury of Scripture Knowledge references in ਪੰਜਾਬੀ IRV.

Back to passage

ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?

ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?

ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।

¶ ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?

¶ ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?

¶ ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।

ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।

ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।

ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।

ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ