TSK

TSK · ਮਰਕੁਸ 4:39

Treasury of Scripture Knowledge references in ਪੰਜਾਬੀ IRV.

Back to passage

ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ।

ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”

ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮਾ ਦਿੰਦਾ ਹੈਂ,

ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!

ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।

ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ,

ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।

ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ‹ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!›