TSK

TSK · ਮਰਕੁਸ 4:40

Treasury of Scripture Knowledge references in ਪੰਜਾਬੀ IRV.

Back to passage

¶ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l

ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।

ਉਹ ਨੇ ਉਨ੍ਹਾਂ ਨੂੰ ਆਖਿਆ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ?› ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।

ਪਰ ਯਿਸੂ ਨੇ ਇਹ ਜਾਣ ਕੇ ਕਿਹਾ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?›

ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।