TSK

TSK · ਮਰਕੁਸ 5:15

Treasury of Scripture Knowledge references in ਪੰਜਾਬੀ IRV.

Back to passage

ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?

ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।

ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।

ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।

‹ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।›

ਫਿਰ ਯਿਸੂ ਨੇ ਉਹ ਨੂੰ ਪੁੱਛਿਆ, ‹ਤੇਰਾ ਕੀ ਨਾਮ ਹੈ?› ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।

ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।

ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।

ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।