TSK

TSK · ਮਰਕੁਸ 5:40

Treasury of Scripture Knowledge references in ਪੰਜਾਬੀ IRV.

Back to passage

ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ।

¶ ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”

ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,

¶ ‹ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।›

ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ।

¶ ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।