ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।
TSK
TSK · ਮਰਕੁਸ 6:14
Treasury of Scripture Knowledge references in ਪੰਜਾਬੀ IRV.
2 ਇਤ 26:15
TSK
ਮੱਤੀ 14:1
TSK
¶ ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ।
ਮਰਕੁਸ 1:45
TSK
ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
ਮਰਕੁਸ 8:28
TSK
ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
ਲੂਕਾ 7:17
TSK
ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
ਲੂਕਾ 13:31
TSK
¶ ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।
1 ਥੱਸਲੁਨੀਕੀ 1:8
TSK
ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।