TSK

TSK · ਮਰਕੁਸ 6:2

Treasury of Scripture Knowledge references in ਪੰਜਾਬੀ IRV.

Back to passage

¶ ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।

¶ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।

ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।

ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‹‘ਮੈਂ ਸਵਰਗੋਂ ਉੱਤਰਿਆ ਹਾਂ।’”›

¶ ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।