TSK

TSK · ਮਰਕੁਸ 6:20

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।

ਤਦ ਯਹੋਸ਼ਾਫ਼ਾਤ ਨੇ ਆਖਿਆ, “ਯਹੋਵਾਹ ਦਾ ਬਚਨ ਉਹ ਦੇ ਕੋਲ ਹੈ।” ਸੋ ਇਸਰਾਏਲ ਦਾ ਰਾਜਾ, ਯਹੋਸ਼ਾਫ਼ਾਤ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ।

¶ ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।

¶ ਯਹੋਯਾਦਾ ਬੁੱਢਾ ਤੇ ਸਮਾ ਪੂਰ ਹੋ ਕੇ ਚਲਾਣਾ ਕਰ ਗਿਆ ਅਤੇ ਜਿਸ ਵੇਲੇ ਉਹ ਦੀ ਮੌਤ ਹੋਈ ਤਾਂ ਉਹ ਇੱਕ ਸੌ ਤੀਹਾਂ ਸਾਲਾਂ ਦਾ ਸੀ

ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।

ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਵਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ।

ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।

ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ।

‹ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।›

‹ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।›