TSK

TSK · ਮਰਕੁਸ 6:23

Treasury of Scripture Knowledge references in ਪੰਜਾਬੀ IRV.

Back to passage

ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਟ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ।

ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”

ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।›