TSK

TSK · ਮਰਕੁਸ 6:48

Treasury of Scripture Knowledge references in ਪੰਜਾਬੀ IRV.

Back to passage

ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।

ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ।

ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।

¶ ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ।

‹ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।›

ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।