TSK

TSK · ਮਰਕੁਸ 6:51

Treasury of Scripture Knowledge references in ਪੰਜਾਬੀ IRV.

Back to passage

ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!

ਉਹ ਨੇ ਉਨ੍ਹਾਂ ਨੂੰ ਆਖਿਆ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ?› ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।

ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।

ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ‹ਚੁੱਪ ਕਰ ਥੰਮ੍ਹ ਜਾ!› ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।

ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।

ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!

ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।