TSK

TSK · ਮਰਕੁਸ 8:18

Treasury of Scripture Knowledge references in ਪੰਜਾਬੀ IRV.

Back to passage

ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ।

ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,

¶ ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!

ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,

‹ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ,› ‹ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ,› ‹ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,›

“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”

ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।

¶ ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l