TSK

TSK · ਮਰਕੁਸ 8:34

Treasury of Scripture Knowledge references in ਪੰਜਾਬੀ IRV.

Back to passage

ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ।

¶ ‹ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।›

¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›

¶ ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।›

ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ‹ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।›

ਯਿਸੂ ਨੇ ਉੱਤਰ ਦਿੱਤਾ, ‹ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।›

‹ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›

¶ ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,

¶ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, ‹“ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”›

ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, ‹“ਮੇਰੇ ਮਗਰ ਹੋ ਤੁਰ।”›

ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।

¶ ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।

ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ।

ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।

ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ।

¶ ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ

ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।

ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ।

ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ

ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।