TSK

TSK · ਮਰਕੁਸ 8:6

Treasury of Scripture Knowledge references in ਪੰਜਾਬੀ IRV.

Back to passage

ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਪਹਿਲਾ ਤੁਰੰਤ ਮਿਲ ਲਵੋ ਕਿਉਂ ਜੋ ਜਦ ਤੱਕ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਇਸ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ।

ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।

ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।

‹ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।›

ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”

¶ ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।

ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?

ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।