TSK

TSK · ਮਰਕੁਸ 9:12

Treasury of Scripture Knowledge references in ਪੰਜਾਬੀ IRV.

Back to passage

ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!

ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ।

ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ।

¶ ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?

ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ। ਮੈਂ ਉਹ ਤੀਹ ਸ਼ਕੇਲ ਅਰਥਾਤ ਤੀਹ ਦਿਨਾਂ ਦੀ ਮਜ਼ਦੂਰੀ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਿਆਰ ਦੇ ਅੱਗੇ ਸੁੱਟ ਦਿੱਤੇ।

ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!

¶ ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,

‹ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।›

ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।

ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।

¶ ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!

ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”