TSK

TSK · ਮਰਕੁਸ 9:41

Treasury of Scripture Knowledge references in ਪੰਜਾਬੀ IRV.

Back to passage

‹ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।›

ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।

ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।

ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।

ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।