TSK

TSK · ਮੱਤੀ 13:12

Treasury of Scripture Knowledge references in ਪੰਜਾਬੀ IRV.

Back to passage

¶ ‹ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।›

ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।›

‹ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।›

‹ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।›

‹ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।›

‹ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।›

‹ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।›