TSK

TSK · ਮੱਤੀ 13:22

Treasury of Scripture Knowledge references in ਪੰਜਾਬੀ IRV.

Back to passage

ਆਕਾਨ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਮੈਂ ਸੱਚ-ਮੁੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਪਾਪ ਕੀਤਾ ਹੈ ਅਤੇ ਮੈਂ ਇਸ ਤਰ੍ਹਾਂ ਕੀਤਾ ਹੈ।

ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!

ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।

ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।

¶ ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ

¶ ‹ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।›

¶ ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?

ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ‹ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!›

ਉਸ ਨੇ ਉਨ੍ਹਾਂ ਨੂੰ ਆਖਿਆ ‹ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।›

‹ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।›

ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ‹ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!›

¶ ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।

ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।

ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ।

¶ ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।