TSK

TSK · ਮੱਤੀ 13:24

Treasury of Scripture Knowledge references in ਪੰਜਾਬੀ IRV.

Back to passage

¶ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,

ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ।

ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।

‹ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।›

¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ।›

¶ ‹ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।›

‹ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।›

¶ ‹ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।›

¶ ‹ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।›

¶ ਯਿਸੂ ਨੇ ਉਸ ਨੂੰ ਆਖਿਆ ਕਿ ‹ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?›

ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।