TSK

TSK · ਮੱਤੀ 13:30

Treasury of Scripture Knowledge references in ਪੰਜਾਬੀ IRV.

Back to passage

ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?

ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

‹ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।›

‹ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।›

ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।