TSK

TSK · ਮੱਤੀ 13:33

Treasury of Scripture Knowledge references in ਪੰਜਾਬੀ IRV.

Back to passage

ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।

ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।

¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।›

‹ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ।›

‹“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।›

ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ।

ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।

¶ ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।