TSK

TSK · ਮੱਤੀ 13:43

Treasury of Scripture Knowledge references in ਪੰਜਾਬੀ IRV.

Back to passage

ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।

‹ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।›

‹ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।›

¶ ‹ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।›

ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।

ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?

ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।