TSK

TSK · ਮੱਤੀ 13:44

Treasury of Scripture Knowledge references in ਪੰਜਾਬੀ IRV.

Back to passage

ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।

ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।

¶ ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!

¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।›

ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?

‹ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›

ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।

ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।

ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ।

ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।

‹ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।›