TSK

TSK · ਮੱਤੀ 13:47

Treasury of Scripture Knowledge references in ਪੰਜਾਬੀ IRV.

Back to passage

‹ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ।›

¶ ‹ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।›

ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ‹ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।›

‹ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।›

¶ ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।

ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।

¶ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।

ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।

ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।

ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।

ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।

ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।

¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।

¶ ‹ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।›