TSK

TSK · ਮੱਤੀ 16:13

Treasury of Scripture Knowledge references in ਪੰਜਾਬੀ IRV.

Back to passage

ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।

‹ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ,› ਫਿਰ ਉਸ ਨੇ ਅਧਰੰਗੀ ਨੂੰ ਕਿਹਾ, ‹ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।›

‹ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।›

ਉਸ ਨੇ ਉੱਤਰ ਦਿੱਤਾ, ‹ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।›

¶ ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।

¶ ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ‹ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?›

‹ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।›

ਯਿਸੂ ਨੇ ਉਸ ਨੂੰ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”›

‹ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।›

ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!

ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।